ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਪਰਪਿਤ ਸਰਕਾਰੀ ਸਕੂਲ ਗੰਢੂਆਂ ਵਿਖੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਸੰਗਰੂਰ, 27 ਜੂਨ 2021: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਢੂਆਂ, ਬਲਾਕ ਚੀਮਾ, ਵਿਖੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ। ਇਨਾਂ  ਮੁਕਾਬਿਲਆਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਹਿੱਸਾ ਲਿਆ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਵਰਿੰਦਰ ਕੌਰ ਨੇ ਦਿੱਤੀ।
ਪ੍ਰਿੰਸੀਪਲ ਨੇ ਕਿਹਾ ਕਿ ਕਵਿਤਾ ਉਚਾਰਨ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਔਰੰਗਜ਼ੇਬ ਦੇ ਅੱਤਿਆਚਾਰਾਂ ਅਤੇ ਉਨ੍ਹਾਂ ਦੀ ਸ਼ਹੀਦੀ ਬਾਰੇ ਵਧੀਆ ਢੰਗ ਨਾਲ ਆਪਣੀਆਂ ਕਵਿਤਾਵਾਂ ਰਾਹੀਂ ਬਿਆਨ ਕੀਤਾ।


ਉਨ੍ਹਾਂ ਕਿਹਾ ਕਿ ਮਿਡਲ ਪੱਧਰ ਦੇ ਮੁਕਾਬਲੇ ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੀ ਕਮਲ ਕੌਰ ਨੇ, ਦੂਜਾ ਸਥਾਨ ਅੱਠਵੀਂ ਜਮਾਤ ਦੀ ਹਰਮਨ ਕੌਰ ਨੇ ਅਤੇ ਤੀਜਾ ਸਥਾਨ ਸੱਤਵੀਂ ਜਮਾਤ ਦੇ ਸੁਖਵੀਰ ਸਿੰਘ ਨੇ ਹਾਸਿਲ ਕੀਤਾ। ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੇ ਬਹੁਤ ਵਧੀਆ ਢੰਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਹਰ ਪਹਿਲੂ ਨੂੰ ਬਿਆਨ ਕੀਤਾ ਹੈ। ਨੋਡਲ ਅਧਿਆਪਕ  ਗਗਨਦੀਪ ਕੌਰ ਅਤੇ ਸਮੂਹ ਕਲਾਸ ਇੰਚਾਰਜਾਂ ਨੇ ਵਿਦਿਆਰਥੀਆਂ ਨੂੰ ਕਵਿਤਾ ਉਚਾਰਨ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕਚਰਾਰ ਸੁਖਪਾਲ ਸਿੰਘ ਨੇ ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਆਨਲਾਈਨ ਵਿਦਿਆਰਥੀਆਂ ਨੂੰ ਦੱਸਿਆ ਕਿ ਇਹ ਮੁਕਾਬਲੇ ਬੱਚਿਆਂ ਲਈ ਚੰਗੇ ਗੁਣਾਂ ਨੂੰ ਪੈਦਾ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਣੂ ਕਰਵਾਉਂਦੇ ਹਨ।

Previous Post Next Post

نموذج الاتصال