ਸੰਗਰੂਰ, 27 ਜੁਲਾਈ 2021 : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸੰਗਰੂਰ ਵੱਲੋਂ 28 ਜੁਲਾਈ 2021 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਸ਼੍ਰੀ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਡੀ.ਸੀ. ਕੰਪਲੈਕਸ ਸੰਗਰੂਰ ਵਿਖੇ ਕੈਪੀਟਲ ਟਰੱਸਟ ਲਿਮ. ਕੰਪਨੀ ਵੱਲੋਂ Collection of Disbursment Officer ਦੀ ਆਸਾਮੀ ਲਈ ਲਗਾਏ ਜਾ ਰਹੇ ਇਸ ਫ਼ਿਜ਼ੀਕਲ ਪਲੇਸਮੈਂਟ ਕੈਂਪ ਵਿੱਚ ਘੱਟੋ-ਘੱਟ ਬਾਰਵੀਂ ਪਾਸ ਯੋਗਤਾ ਵਾਲੇ 18 ਤੋਂ 30 ਸਾਲ ਦੇ ਉਮਰ ਵਰਗ ਦੇ ਪੁਰਸ਼ ਪ੍ਰਾਰਥੀ ਹਿੱਸਾ ਲੈ ਸਕਦੇ ਹਨ।
ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਚਾਹਵਾਨ ਪ੍ਰਾਰਥੀ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਕੇ ਰੋਜ਼ਗਾਰ ਪ੍ਰਾਪਤ ਕਰਨ ।