ਡਾ. ਤਿ੍ਲੋਚਨ ਸਿੰਘ ਸਿੱਧੂ ਵੱਲੋਂ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੀ ਕੀਤੀ ਚੈਕਿੰਗ

ਫਾਜ਼ਿਲਕਾ 27 ਜੁਲਾਈ 2021 : ਮਾਨਯੋਗ ਮੁੱਖ ਮੰਤਰੀ ਪੰਜਾਬ  ਕੈਪਟਨ ਅਮਰਿੰਦਰ ਸਿੰਘ ਤੇ ਸਿੱਖਿਆ ਮੰਤਰੀ ਸ਼੍ਰੀ ਵਿਜੈਇੰਦਰ ਸਿੰਗਲਾ ਦੀ ਯੋਗ ਅਗਵਾਈ ਅਤੇ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁੁੁੁਮਾਰ ਆਈ.ਏ.ਐਸ. ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਸੁਧਾਰਨ ਲਈ ਨਿਰੰਤਰ ਮਿਹਨਤ ਕਰ ਰਹੀ ਹੈ। ਜ਼ਿਲ੍ਹਾ ਫਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਡੰਗਰਖੇੜਾ ਦਾ ਨਿਰੀਖਣ ਕਰਦੇ ਹੋਏ ਡਾ.ਸਿੱਧੂ ਸਕੂਲ ਵਿੱਚ ਦਸਵੀਂ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਜਮਾਤਾਂ ਦਾ ਨਿਰੀਖਣ ਕੀਤਾ। ਸਕੂਲ ਵਿਚ ਲਗਭਗ 90 ਫੀਸਦੀ ਵਿਦਿਆਰਥੀ ਹਾਜ਼ਰ ਸਨ।

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਕਿ ਸਾਰੇ ਵਿਦਿਆਰਥੀ ਸਕੂਲ ਵਿਚ ਮਾਸਕ ਪਹਿਨ ਕੇ ਅਤੇ ਸੇਨੇਟਾਈਜ਼ਰ ਨਾਲ ਲੈ ਕੇ ਆਉਣ ਅਤੇ ਸਮਾਜਿਕ ਦੂਰੀ ਦਾ ਵੀ ਧਿਆਨ ਰੱਖਣ।ਇਸ ਤੋਂ ਬਾਅਦ ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੂਈ ਖੇੜਾ ਵਿਖੇ ਪਹੁੰਚੇ ਜਿਥੇ ਸਕੂਲ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਲਗਭਗ 95 ਫੀਸਦੀ ਸੀ। ਇੱਥੇ ਵੀ ਉਹਨਾਂ ਨੇ ਕੋਵਿਡ-19 ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਿਦਾਇਤ ਕੀਤੀ।ਸਰਕਾਰੀ ਹਾਈ ਸਕੂਲ ਬਨਵਾਲਾ ਹਨਵੰਤਾ ਦੇ ਨਿਰੀਖਣ ਦੌਰਾਨ ਸਕੂਲ ਵਿਚ ਗਿਣਤੀ ਵਧਾਉਣ ਲਈ ਸਕੂਲ ਮੁਖੀ ਨੂੰ ਵਿਦਿਆਰਥੀਆਂ ਦੇ ਮਾਪਿਆਂ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ।

ਡਾ. ਸਿੱਧੂ ਵੱਲੋਂ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਵਿਦਿਆਰਥੀਆਂ ਨੂੰ ਮਾਸਕ, ਸੈਨੇਟਾਈਜ਼ਰ ਅਤੇ ਸਮਾਜਿਕ ਦੂਰੀ ਰੱਖਣੀ ਯਕੀਨੀ ਬਣਾਉਣ। ਇਸ ਮੌਕੇ ਸਬੰਧਤ ਸਕੂਲ ਮੁਖੀ,ਸਮੂਹ ਸਟਾਫ, ਜ਼ਿਲ੍ਹਾ ਨੋਡਲ ਅਫ਼ਸਰ ਬੱਡੀ  ਵਿਜੈਪਾਲ ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਗੁਰਛਿੰਦਰਪਾਲ ਸਿੰਘ ਮੌਜੂਦ ਰਹੇ।

Previous Post Next Post

نموذج الاتصال