ਹੁਸ਼ਿਆਰਪੁਰ, 24 ਸਤੰਬਰ 2021 : ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ ਆਸ਼ਿਕਾ ਜੈਨ ਨੇ ਦੱਸਿਆ ਕਿ ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਆਮ ਲੋਕਾਂ ਦੀ ਸਹੂਲਤ ਲਈ 30 ਸਤੰਬਰ 2021 ਤੱਕ ਸਾਲ ਦਾ ਬਣਦਾ ਪ੍ਰੋਪਰਟੀ ਟੈਕਸ ਇਕਮੁਸ਼ਤ ਜਮ੍ਹਾਂ ਕਰਵਾਉਣ ’ਤੇ 10 ਪ੍ਰਤੀਸ਼ਤ ਛੋਟ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਦਫ਼ਤਰ ਨਗਰ ਨਿਗਮ ਹੁਸ਼ਿਆਰਪੁਰ ਅਤੇ ਫਾਇਰ ਬ੍ਰਿਗੇਡ ਵਿਖੇ ਸਥਾਪਿਤ ਕੀਤੇ ਗਏ ਪ੍ਰੋਪਰਟੀ ਟੈਕਸ ਕੁਲੈਕਸ਼ਨ ਸੈਂਟਰ ਮਿਤੀ 25 ਅਤੇ 26 ਸਤੰਬਰ 2021 (ਸ਼ਨੀਵਾਰ ਤੇ ਐਤਵਾਰ) ਨੂੰ ਖੁੱਲ੍ਹੇ ਰਹਿਣਗੇ। ਉਨ੍ਹਾਂ ਆਮ ਲੋਕਾਂ ਨੂੰ ਸਰਕਾਰ ਵਲੋਂ ਦਿੱਤੀ ਗਈ ਇਸ ਛੋਟ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ।