ਸਿੱਖਿਆ ਮੰਤਰੀ ਪਰਗਟ ਸਿੰਘ ਮੋਹਾਲੀ ਵਿਖੇ ਪ੍ਰਦਰਸ਼ਨਕਾਰੀਆਂ ਨੂੰ ਮਿਲੇ

ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ

ਚੰਡੀਗੜ੍ਹ, 1 ਮਾਰਚ  2022 : ਪੰਜਾਬ ਦੇ ਇਤਿਹਾਸ ਬਾਰੇ ਪ੍ਰਕਾਸ਼ਿਤ ਕਿਤਾਬਾਂ ਬਾਰੇ ਇਤਰਾਜ਼ ਨੂੰ ਲੈ ਕੇ ਮੁਹਾਲੀ ਵਿਖੇ ਚੱਲ ਰਹੇ ਧਰਨੇ ਵਾਲੀ ਥਾਂ ਉੱਤੇ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਸ਼ਮੂਲੀਅਤ ਕਰਦਿਆਂ ਧਰਨਾਕਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਜੋ ਵੀ ਸਖ਼ਤ ਕਾਰਵਾਈ ਕੀਤੀ ਜਾ ਸਕਦੀ ਹੋਈ, ਉਹ ਕੀਤੀ ਜਾਵੇਗੀ।

ਉਨ੍ਹਾਂ ਭਾਈ ਬਲਦੇਵ ਸਿੰਘ ਸਿਰਸਾ ਨੂੰ ਆਖਿਆ ਗਿਆ ਕਿ ਇਸ ਮਾਮਲੇ ਵਿੱਚ ਗੈਰ ਜ਼ਿੰਮੇਵਾਰਨਾ ਰੋਲ ਨਿਭਾਉਣ ਵਾਲਾ ਕੋਈ ਵੀ ਬਖ਼ਸ਼ਿਆ ਨਹੀਂ ਜਾਵੇਗਾ।

Previous Post Next Post

نموذج الاتصال