ਉਦਯੋਗ ਵਿਭਾਗ ਵੱਲੋਂ ਉਦਯੋਗਿਕ ਇਕਾਈਆਂ ਨੂੰ ਆਖਰੀ ਮੌਕਾ

ਚੰਡੀਗੜ੍ਹ,  30  ਦਸੰਬਰ  2022   :   ਉਦਯੋਗ ਵਿਭਾਗ ਵੱਲੋਂ ਜਨਰਲ ਸ਼੍ਰੇਣੀ ਦੀਆਂ ਉਦਯੋਗਿਕ ਇਕਾਈਆਂ ਲਈ ਪ੍ਰਵਾਨਿਤ ਨਿਵੇਸ਼ ਪ੍ਰੋਤਸਾਹਨ/ਪੂੰਜੀ ਸਬਸਿਡੀ ਦੀ ਵੰਡ ਲਈ ਉਦਯੋਗਿਕ ਇਕਾਈਆਂ ਨੂੰ ਆਖਰੀ ਮੌਕਾ ਦਿੱਤਾ ਗਿਆ ਹੈ।

ਇਸ ਸਬੰਧੀ ਵੇਰਵੇ ਦਿੰਦਿਆਂ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਵੱਖ-ਵੱਖ ਉਦਯੋਗਿਕ ਨੀਤੀਆਂ ਜਿਵੇਂ ਕਿ 1978, 1987, 1989, 1992, 1996 ਅਤੇ 2003 ਅਧੀਨ ਸਮੇਂ-ਸਮੇਂ ‘ਤੇ ਜਨਰਲ ਸ਼੍ਰੇਣੀ ਦੀਆਂ ਉਦਯੋਗਿਕ ਇਕਾਈਆਂ ਨੂੰ ਨਿਵੇਸ਼ ਪ੍ਰੋਤਸਾਹਨ/ਪੂੰਜੀ ਸਬਸਿਡੀ ਦੀ ਵੰਡ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਇਹ ਦਿਸ਼ਾ-ਨਿਰਦੇਸ਼ ਉਦਯੋਗ ਵਿਭਾਗ ਦੀ ਵੈੱਬਸਾਈਟ (www.pbindustries.gov.in) ‘ਤੇ ਉਪਲਬਧ ਹਨ।

ਇਸ ਸਬੰਧੀ ਪੁਰਾਣੀਆਂ ਉਦਯੋਗਿਕ ਨੀਤੀਆਂ ਤਹਿਤ ਪ੍ਰਵਾਨਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੋਗ ਅਤੇ ਹੱਕਦਾਰ ਉਦਯੋਗਿਕ ਇਕਾਈਆਂ ਨੂੰ ਆਖਰੀ ਮੌਕਾ ਦਿੱਤਾ ਗਿਆ ਹੈ ਤਾਂ ਜੋ ਉਹ ਵਿਭਾਗੀ ਈ-ਮੇਲ (br.incentive@gmail.com) ਰਾਹੀਂ ਜਾਂ ਸਬੰਧਤ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਰਾਹੀਂ ਆਪਣੀ ਬੇਨਤੀ ਦਰਜ ਕਰ ਸਕਣ। ਉਹਨਾਂ ਅੱਗੇ ਕਿਹਾ ਕਿ ਉਦਯੋਗਿਕ ਇਕਾਈਆਂ ਨੂੰ ਸੀਨੀਆਰਤਾ ਸੂਚੀ/ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਚਾਰਿਆ ਜਾਵੇਗਾ ਜੋ 28 ਫਰਵਰੀ, 2023 ਤੱਕ ਆਪਣੀ ਬੇਨਤੀ ਜਮ੍ਹਾਂ ਕਰਵਾ ਸਕਦੀਆਂ ਹਨ। ਇਸ ਉਪਰੰਤ ਪ੍ਰਾਪਤ ਹੋਈਆਂ ਬੇਨਤੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।

Previous Post Next Post

نموذج الاتصال