ਫਤਿਹਗੜ੍ਹ ਸਾਹਿਬ ‘ਚ ਡਿਪ੍ਰੈਸ਼ਨ ਦੇ ਸ਼ਿਕਾਰ ਪੁੱਤ ਨੇ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ; ਖੁਦ ਨੂੰ ਵੀ ਕੀਤਾ ਜ਼ਖਮੀ

ਫਤਿਹਗੜ੍ਹ ਸਾਹਿਬ, 30 ਅਕਤੂਬਰ | ਫਤਿਹਗੜ੍ਹ ਸਾਹਿਬ ਦੇ ਸ਼ਹਿਰ ਖਮਾਣੋਂ ‘ਚ ਇਕ ਪੁੱਤਰ ਨੇ ਆਪਣੀ ਮਾਂ ਦਾ ਕਤਲ ਕਰ ਦਿੱਤਾ। ਪੁੱਤਰ ਪਿਛਲੇ ਇਕ ਸਾਲ ਤੋਂ ਡਿਪ੍ਰੈਸ਼ਨ ਦਾ ਸ਼ਿਕਾਰ ਸੀ ਤੇ ਉਸ ਦਾ ਇਲਾਜ ਚੱਲ ਰਿਹਾ ਸੀ। ਮਾਂ ਨੂੰ ਮਾਰਨ ਤੋਂ ਬਾਅਦ ਉਸ ਨੇ ਖੁਦ ਵੀ ਜਾਨ ਦੇਣ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ। ਉਸ ਨੂੰ ਚੰਡੀਗੜ੍ਹ ਦੇ 32 ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਹ ਘਟਨਾ ਸੋਮਵਾਰ ਸਵੇਰੇ 9 ਵਜੇ ਦੇ ਕਰੀਬ ਵਾਪਰੀ। ਪੁਲਿਸ ਫੋਰੈਂਸਿਕ ਟੀਮ ਨਾਲ ਮਾਮਲੇ ਦੀ ਜਾਂਚ ਕਰ ਰਹੀ ਹੈ।

Previous Post Next Post

نموذج الاتصال