ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਦਾ ਕੈਨੇਡਾ 'ਚ ਐਕਸੀਡੈਂਟ

ਕੈਨੇਡਾ , 25 ਜਨਵਰੀ | ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਬੁਰੀ ਖਬਰ ਆ ਰਹੀ ਹੈ। ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਜਦੋਂ ਇਹ ਹਾਦਸਾ ਵਾਪਰਿਆ ਤਾਂ ਗਾਇਕ ਕੈਨੇਡਾ ਵਿੱਚ ਸੀ। ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ‘ਚ ਉਨ੍ਹਾਂ ਦੀ ਕਾਰ ਪਲਟ ਗਈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

ਸਿੱਪੀ ਗਿੱਲ ਨੇ ਇਸ ਹਾਦਸੇ ਦੀ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀ ਹੈ। ਉਨ੍ਹਾਂ ਦੀ ਕਾਰ ਸੜਕ ‘ਤੇ ਪਲਟਦੀ ਨਜ਼ਰ ਆ ਰਹੀ ਹੈ। ਗਾਇਕ ਕਾਰ ਤੋਂ ਉਤਰ ਕੇ ਆਪਣੀ ਹਾਲਤ ਬਾਰੇ ਦੱਸ ਰਿਹਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਖਾਸ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿੰਦਗੀ ਇਕ ਸਾਹਸੀ ਕਾਰਜ ਹੈ, ਤੁਸੀਂ ਕਦੇ ਨਹੀਂ ਜਾਣਦੇ ਕਿ ਕੀ ਹੋਵੇਗਾ। ਹੁਣ ਗਾਇਕ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਚੰਗੀ ਗੱਲ ਇਹ ਹੈ ਕਿ ਸਿੱਪੀ ਨੂੰ ਬਹੁਤ ਘੱਟ ਸੱਟਾਂ ਲੱਗੀਆਂ ਹਨ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ।

Previous Post Next Post

نموذج الاتصال